Entertainment

April 23, 2026

ਲਾਲ ਕਿਲੇ ਨੇੜੇ ਵੱਡਾ ਧਮਾਕਾ : 8 ਮੌਤਾਂ, 24 ਜ਼ਖਮੀ, ਦਿੱਲੀ ’ਚ ਹਾਈ ਅਲਰਟ ਜਾਰੀ

ਨਵੀਂ ਦਿੱਲੀ : ਦਿੱਲੀ ਦੇ ਲਾਲ ਕਿਲੇ ਨੇੜੇ ਐਤਵਾਰ ਸਵੇਰੇ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਖੇਤਰ ਵਿੱਚ ਹੜਕੰਪ ਮਚ ਗਿਆ। ਧਮਾਕੇ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਰੀਬ 24 ਵਿਅਕਤੀ ਜ਼ਖਮੀ ਹੋਏ ਹਨ। ਧਮਾਕੇ ਦੀ ਅਵਾਜ਼ ਕਈ ਕਿਲੋਮੀਟਰ ਤੱਕ ਸੁਣੀ ਗਈ ਅਤੇ ਆਸਪਾਸ ਦਾ ਇਲਾਕਾ ਧੂੰਏਂ ਨਾਲ ਢੱਕ ਗਿਆ।

ਮਿਲੀ ਜਾਣਕਾਰੀ ਅਨੁਸਾਰ, ਧਮਾਕਾ ਲਾਜਪਤ ਰਾਏ ਮਾਰਕੀਟ ਦੇ ਨੇੜੇ ਹੋਇਆ, ਜਿੱਥੇ ਕਈ ਵਾਹਨਾਂ ਨੂੰ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਲਈ ਪੰਜ ਫਾਇਰ ਟੈਂਡਰ ਮੌਕੇ ‘ਤੇ ਤੈਨਾਤ ਕੀਤੇ ਗਏ। ਧਮਾਕੇ ਦੀ ਤੀਬਰਤਾ ਇਨੀ ਸੀ ਕਿ ਲਾਲ ਜੈਨ ਮੰਦਰ ਅਤੇ ਨੇੜਲੀਆਂ ਦੁਕਾਨਾਂ ਦੇ ਸ਼ੀਸ਼ੇ ਵੀ ਟੁੱਟ ਗਏ।

ਧਮਾਕੇ ਤੋਂ ਬਾਅਦ ਦਿੱਲੀ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੁਰੱਖਿਆ ਏਜੰਸੀਆਂ ਅਤੇ ਪੁਲਿਸ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।